Monday, 20 April 2026

ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਰੀਲੀਜ਼ ਨਾ ਕੀਤੀ ਜਾਵੇ  : ਐਸਜੀਪਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਸਬੰਧੀ ਐਸਜੀਪਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਫਿਲਮ ਨੂੰ ਰੀਲੀਜ਼ ਨਾ ਕੀਤੀ ਜਾਵੇ। ਇਹ ਫਿਲਮ ਆਉਂਦੀ 21 ਨਵੰਬਰ ਨੂੰ ਰਲੀਜ ਕੀਤੀ ਜਾਣੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣਾਈ ਗਈ ਇਸ ਫਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ। ਇਸਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਪੱਤਰ ਭੇਜ ਕੇ 21 ਨਵੰਬਰ ਨੂੰ ਇਸ ਫਿਲਮ ਨੂੰ ਰੀਲੀਜ਼ ਨਾ ਕਰਨ ਦਾ ਆਦੇਸ਼ ਕੀਤਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.