Monday, 20 April 2026

ਸ੍ਰੀ ਆਨੰਦਪੁਰ ਸਾਹਿਬ ’ਚ ਭਲਕੇ ਹੋਵੇਗਾ ਵਿਸ਼ੇਸ਼ ਵਿਦਿਆਰਥੀ ਸੈਸ਼ਨ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਲਕੇ 26 ਨਵੰਬਰ ਨੂੰ ਵਿਸ਼ੇਸ ਵਿਦਿਆਰਥੀ ਸੈਸ਼ਨ ਕਰਵਾਇਆ ਜਾ ਰਿਹਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ ਕੋਈ ਸਰਕਾਰ ਇਹ ਸੰਕਲਪ ਕਰਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਿਰਫ ਪੜ੍ਹਾਵਾਂਗੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣਾ ਵੀ ਸਿਖਾਵਾਂਗੇ। ਇਸ ਨਾਲ ਸਿੱਖਿਆ, ਪਾਠ ਪੁਸਤਕਾਂ ਤੱਕ ਸੀਮਤ ਨਹੀਂ ਰਹਿੰਦੀ ਅਤੇ ਇਹ ਇਨਕਲਾਬ ਦਾ ਰੂਪ ਧਾਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ‘ਸ੍ਰੀ ਆਨੰਦਪੁਰ ਸਾਹਿਬ’ ਵਿਚ 26 ਨਵੰਬਰ ਨੂੰ ਕੌਮੀ ਸੰਵਿਧਾਨ ਦਿਵਸ ਉਤੇ ਇਕ ਵਿਸ਼ੇਸ਼ ਵਿਦਿਆਰਥੀ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਤੋਂ ਚੁਣੇ ਗਏ ਵਿਦਿਆਰਥੀ ਇਸ ਸੈਸ਼ਨ ਵਿਚ ਮੁੱਖ ਮੰਤਰੀ, ਸਪੀਕਰ, ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੀਆਂ ਭੂਮਿਕਾਵਾਂ ਨਿਭਾਉਣਗੇ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.