ਜਸਮਨਪ੍ਰੀਤ ਸਿੰਘ ਸੀਨੀਅਰ ਡਿਪਟੀ ਮੇਅਰ ਤੇ ਸੁਮਨ ਸ਼ਰਮਾ ਡਿਪਟੀ ਮੇਅਰ ਬਣੇ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਭਾਜਪਾ ਨੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਦੀ ਚੋਣ ਜਿੱਤ ਲਈ ਹੈ। ਇਸਦੇ ਚੱਲਦਿਆਂ ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਇਸ ਸਬੰਧੀ ਚੋਣ ਬੈਲੇਟ ਪੇਪਰ ਦੀ ਥਾਂ ਹੱਥ ਖੜ੍ਹੇ ਕਰਵਾ ਕੇ ਕਰਵਾਈ ਗਈ। ਕਾਂਗਰਸ ਨੂੰ 7 ਵੋਟਾਂ ਤੇ ਆਪ ਨੂੰ 11 ਵੋਟਾਂ ਮਿਲੀਆਂ ਜਦਕਿ ਭਾਜਪਾ ਨੂੰ 18 ਵੋਟਾਂ ਮਿਲੀਆਂ ਹਨ। ਸੌਰਭ ਜੋਸ਼ੀ ਦੇ ਹੱਕ ਵਿਚ 18 ਕੌਂਸਲਰਾਂ ਨੇ ਹੱਥ ਖੜ੍ਹੇ ਕਰਕੇ ਉਨ੍ਹਾਂ ਨੂੰ ਸਮਰਥਨ ਦਿੱਤਾ। ਕਾਂਗਰਸ ਦੇ ਗੁਰਪ੍ਰੀਤ ਸਿੰਘ ਗਾਬੀ ਦੇ ਹੱਕ ਵਿਚ ਸੰਸਦ ਮੈਂਬਰ ਸਣੇ 7 ਕੌਂਸਲਰਾਂ ਨੇ ਹੱਥ ਖੜ੍ਹੇ ਕੀਤੇ। ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੇ ਯੋਗੇਸ਼ ਢੀਂਗਰਾ ਦੇ ਹੱਕ ਵਿਚ 11 ਕੌਂਸਲਰਾਂ ਨੇ ਹੱਥ ਖੜ੍ਹੇ ਕੀਤੇ। ਇਸਦੇ ਚੱਲਦਿਆਂ ਭਾਜਪਾ ਦੇ ਜਸਮਨਪ੍ਰੀਤ ਸਿੰਘ ਸੀਨੀਅਰ ਡਿਪਟੀ ਮੇਅਰ ਤੇ ਸੁਮਨ ਸ਼ਰਮਾ ਡਿਪਟੀ ਮੇਅਰ ਬਣ ਗਏ ਹਨ।
ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ
- ਪੰਜਾਬ
- Posted On


