Monday, 20 April 2026

ਚੋਣ ਕਮਿਸ਼ਨ ਕੋਲ ਪਹੁੰਚਿਆ ਪੰਜਾਬ ’ਚ ਸਰਕਾਰੀ ਸਕੂਲਾਂ ਦੇ ਬਦਲੇ ਗਏ ਰੰਗ ਦਾ ਮੁੱਦਾ

ਪਰਗਟ ਸਿੰਘ ਦਾ ਇਲਜ਼ਾਮ - ਵੋਟਰਾਂ ਨੂੰ ਭਰਮਾਉਣ ਲਈ ਸਕੂਲਾਂ ਦੇ ਬਦਲੇ ਗਏ ਰੰਗ

ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਕੂਲਾਂ ਨੂੰ ਪਾਰਟੀ ਦੇ ਰੰਗ ਵਿਚ ਰੰਗੇ ਜਾਣ ਦਾ ਮੁੱਦਾ ਭਾਰਤੀ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਹੈ। ਪਰਗਟ ਸਿੰਘ ਨੇ ਸ਼ੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਚੁੱਕਿਆ ਹੈ। ਪਰਗਟ ਸਿੰਘ ਨੇ ਕਿਹਾ ਹੈ ਕਿ ਪੂਰੇ ਪੰਜਾਬ ਵਿਚ ਵੋਟਾਂ ਸਰਕਾਰੀ ਸਕੂਲਾਂ ਵਿਚ ਪੈਂਦੀਆਂ ਹਨ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸੂਬੇ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸਰਕਾਰੀ ਸਕੂਲਾਂ ਨੂੰ ਪਾਰਟੀ ਦੇ ਰੰਗ ਵਿਚ ਰੰਗਣ ਦੇ ਹੁਕਮ ਜਾਰੀ ਕੀਤੇ ਹਨ। ਪਰਗਟ ਸਿੰਘ ਨੇ ਕਿਹਾ ਕਿ ਕਿਸੇ ਵੀ ਪਾਰਟੀ ਨੇ ਕਦੇ ਵੀ ਅਜਿਹਾ ਨਹੀਂ ਕੀਤਾ ਅਤੇ ਸਕੂਲਾਂ ਨੂੰ ਰੰਗ ਕਰਵਾਉਣ ਦਾ ਫੈਸਲਾ ਸਕੂਲ ਪ੍ਰਬੰਧਕ ਕਮੇਟੀਆਂ ਦਾ ਹੁੰਦਾ ਹੈ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.