Monday, 20 April 2026

ਮਜੀਠੀਆ ਦੀ ਰਿਹਾਈ ਤੋਂ ਬਾਅਦ ਅਕਾਲੀ ਦਲ ਐਕਸ਼ਨ ਮੋਡ ’ਚ

ਭਲਕੇ ਚੰਡੀਗੜ੍ਹ ਵਿਚ ਹੋਵੇਗੀ ਅਕਾਲੀ ਦਲ ਦੀ ਹਾਈ ਲੈਵਲ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਨੇ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਤੁਰੰਤ ਬਾਅਦ ਆਪਣੀ ਅਗਲੀ ਸਿਆਸੀ ਰਣਨੀਤੀ ਉਲੀਕਣ ਲਈ ਭਲਕੇ ਸਵੇਰੇ 11 ਵਜੇ ਚੰਡੀਗੜ੍ਹ ਵਿਚ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਮੀਟਿੰਗ ਵਿਚ ਕੋਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਸ਼ਾਮਲ ਹੋਵੇਗੀ। ਧਿਆਨ ਰਹੇ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅਤੇ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਮੁਲਾਕਾਤ ਕੀਤੀ ਹੈ ਅਤੇ ਧਾਮੀ ਨੇ ਮਜੀਠੀਆ ਨੂੰ ਮਿਲੀ ਜ਼ਮਾਨਤ ’ਤੇ ਖੁਸ਼ੀ ਜ਼ਾਹਰ ਕੀਤੀ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.