Monday, 20 April 2026

ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ’ਚ ਕਰਨਗੇ ਸੂਬਾ ਪੱਧਰੀ ਰੈਲੀ

ਮਾਲਵਾ ਖੇਤਰ ਦੀਆਂ 69 ਵਿਧਾਨ ਸਭਾ ਸੀਟਾਂ ’ਤੇ ਫੋਕਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਆਉਂਦੀ 28 ਫਰਵਰੀ ਨੂੰ ਬਰਨਾਲਾ ਵਿਖੇ ਇੱਕ ਵਿਸ਼ਾਲ ਸੂਬਾ ਪੱਧਰੀ ਜਨਤਕ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ। ਇਹ ਰੈਲੀ ਮੁੱਖ ਤੌਰ ’ਤੇ ਕਿਸਾਨਾਂ ਦੇ ਸਮਰਥਨ ਵਿੱਚ ਕੀਤੀ ਜਾ ਰਹੀ ਹੈ। ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਾਲਵਾ ਖੇਤਰ ਦੀਆਂ 69 ਸੀਟਾਂ ’ਤੇ ਕਾਂਗਰਸ ਪਾਰਟੀ ਦਾ ਫੋਕਸ ਰਹੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਰੈਲੀ ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰਦਿਆਲ ਸਿੰਘ ਕੰਬੋਜ ਨੂੰ ਬਰਨਾਲਾ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸਦੇ ਨਾਲ ਹੀ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਵੀ ਨਿਯੁਕਤ ਕੀਤੇ ਗਏ ਹਨ। ਇਸ ਰੈਲੀ ਰਾਹੀਂ ਕਾਂਗਰਸ ਪਾਰਟੀ ਪੰਜਾਬ ਦੇ ਕਿਸਾਨੀ ਮੁੱਦਿਆਂ ’ਤੇ ਆਪਣੀ ਪਕੜ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਲਈ ਸਿਆਸੀ ਸਰਗਰਮੀ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.