ਐਡਵੋਕੇਟ ਧਾਮੀ ਨੇ ਪਾਕਿਸਤਾਨ ’ਚ ਗੁਰਧਾਮਾਂ ਦੀਆਂ ਜਾਇਦਾਦਾਂ ਵੇਚਣ ’ਤੇ ਜਤਾਈ ਚਿੰਤਾ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਵਿਚ ਸਥਿਤ ਗੁਰਧਾਮਾਂ ਦੀਆਂ ਜਾਇਦਾਦਾਂ ਬਾਰੇ ਚਿੰਤਾ ਜਤਾਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਉਹ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਉਥੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਗੁਰਦੁਆਰਿਆਂ ਦੀ ਸੰਪਤੀ ਅਤੇ ਪ੍ਰਬੰਧ ਬਾਰੇ ਜਾਣਕਾਰੀ ਲਈ ਸੀ। ਉਨ੍ਹਾਂ ਨੇ ਕਿਹਾ ਕਿ ਗੁਰਧਾਮਾਂ ਦੀ ਜਾਇਦਾਦ ਵੇਚਣ ਦਾ ਕੰਮ ਠੀਕ ਨਹੀਂ ਹੈ। ਧਾਮੀ ਨੇ ਕਿਹਾ ਕਿ ਉਹ ਪਾਕਿਸਤਾਨ ਦੀ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਸੰਪਤੀ ਦੀ ਰੱਖਿਆ ਯਕੀਨੀ ਬਣਾਈ ਜਾਵੇ। ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਧਰਮ ਦਾ ਅਸਲ ਰੂਪ ਕਦੇ ਪਰਿਵਰਤਿਤ ਨਹੀਂ ਹੁੰਦਾ, ਧਰਮ ਸਦਾ ਅਟੱਲ ਅਤੇ ਸਦੀਵੀ ਰਹਿੰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਚ ਵਿਚ ਆ ਕੇ ਧਰਮ ਬਦਲਣਾ ਬਹੁਤ ਗਲਤ ਹੈ।
ਧਰਮ ਪਰਿਵਰਤਨ ’ਤੇ ਸਿਰਫ ਬਿਆਨਬਾਜ਼ੀ ਨਹੀਂ, ਕਾਰਵਾਈ ਦੀ ਲੋੜ
- ਪੰਜਾਬ
- Posted On


