Friday, 17 April 2026

ਪੰਜਾਬ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ, ਖਰੜ, ਡੇਰਾਬਸੀ ਅਤੇ ਫਿਰੋਜ਼ਪੁਰ ਦੀਆਂ ਅਦਾਲਤਾਂ ਨੂੰ ਵੀ ਮਿਲੀ ਹੈ ਧਮਕੀ
ਜਲੰਧਰ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਦੇ ਕਈ ਸਕੂਲਾਂ, ਅਦਾਲਤਾਂ ਅਤੇ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸਦੇ ਚੱਲਦਿਆਂ ਜਲੰਧਰ ਅਤੇ ਅੰਮਿ੍ਰਤਸਰ ਦੇ ਨਾਮੀ ਸਕੂਲਾਂ ਅਤੇ ਮੁਹਾਲੀ, ਖਰੜ, ਫਿਰੋਜ਼ਪੁਰ ਤੇ ਡੇਰਾਬਸੀ ਦੀਆਂ ਅਦਾਲਤਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸੇ ਤਰ੍ਹਾਂ ਦੀ ਧਮਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਡੀਜੀਪੀ ਨੂੰ ਵੀ ਮਿਲੀ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਮੇਅਰ ਦਫਤਰ ਅਤੇ ਸਿਵਲ ਸਕੱਤਰੇਤ ਨੂੰ ਵੀ ਧਮਕੀ ਦਿੱਤੀ ਗਈ ਹੈ। ਅਜਿਹੀਆਂ ਧਮਕੀਆਂ ਨੂੰ ਦੇਖਦਿਆਂ  ਪੰਜਾਬ ਅਤੇ ਚੰਡੀਗੜ੍ਹ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਹ ਧਮਕੀਆਂ ਈਮੇਲ ਰਾਹੀਂ ਮਿਲੀਆਂ ਦੱਸੀਆਂ ਜਾ ਰਹੀਆਂ ਹਨ। ਇਨ੍ਹਾਂ ਧਮਕੀਆਂ ਤੋਂ ਬਾਅਦ ਸਕੂਲ ਪ੍ਰਬੰਧਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਈਬਰ ਸੈਲ ਅਤੇ ਹੋਰ ਜਾਂਚ ਏਜੰਸੀਆਂ ਇਸ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅਜਿਹੀਆਂ ਧਮਕੀਆਂ ਪਹਿਲਾਂ ਵੀ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਅਦਾਰਿਆਂ ਨੂੰ ਮਿਲ ਚੁੱਕੀਆਂ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.