Friday, 17 April 2026

ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਜ

ਅੰਮਿ੍ਰਤਪਾਲ ਸਿੰਘ ਨੂੰ ਅਜੇ ਤੱਕ ਡਿਬਰੂਗੜ੍ਹ ਜੇਲ੍ਹ ’ਚ ਹੀ ਰਹਿਣਾ ਪਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ, ਉਨ੍ਹਾਂ ਦੀ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਮਾਨਯੋਗ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਖੁੱਲ੍ਹੀ ਅਦਾਲਤ ਵਿਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅੰਮਿ੍ਰਤਪਾਲ ਸਿੰਘ ਵਿਰੁੱਧ ਜਾਰੀ ਹਿਰਾਸਤ ਦੇ ਹੁਕਮ ਪੂਰੀ ਤਰ੍ਹਾਂ ਸਪੱਸ਼ਟ ਹਨ ਅਤੇ ਇਹ ਨਿਆਂਇਕ ਸਮੀਖਿਆ ਦੇ ਦਾਇਰੇ ਵਿਚ ਨਹੀਂ ਆਉਂਦੇ। ਅੰਮਿ੍ਰਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਸੀ ਕਿ ਉਸਦੀ ਹਿਰਾਸਤ ‘ਮਨਮਾਨੀ’ ਹੈ ਅਤੇ ਸੰਵਿਧਾਨ ਦੀ ਧਾਰਾ 21 ਅਤੇ 22 ਤਹਿਤ ਮਿਲੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਅੰਮਿ੍ਰਤਪਾਲ ਸਿੰਘ ਸਮਾਜ ਸੁਧਾਰਕ ਵਜੋਂ ਮੁਹਿੰਮਾਂ ਚਲਾ ਰਹੇ ਸਨ ਅਤੇ ਉਨ੍ਹਾਂ ਦੇ ਭਾਸ਼ਣ ਸਿੱਖ ਕਦਰਾਂ-ਕੀਮਤਾਂ ’ਤੇ ਅਧਾਰਿਤ ਸਨ। ਜ਼ਿਕਰਯੋਗ ਹੈ ਕਿ ਅੰਮਿ੍ਰਤਪਾਲ ਸਿੰਘ ਅਪਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿਚ ਬੰਦ ਹਨ।   

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.