ਲੁਧਿਆਣਾ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਸ਼ੁੱਕਰਵਾਰ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਅਤੇ ਬਾਹਰ ਕੇਂਦਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਈਡੀ ਅਧਿਕਾਰੀਆਂ ਵਲੋਂ ਸੰਜੀਵ ਅਰੋੜਾ ਦੇ ਸਾਰੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਮੰਤਰੀ ਅਰੋੜਾ ਦਾ ਕਹਿਣਾ ਹੈ ਕਿ ਈਡੀ ਵਲੋਂ ਮੇਰੇ ਅਹਾਤੇ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਮੈਂ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਾਂਗਾ ਅਤੇ ਮੈਨੂੰ ਵਿਸ਼ਵਾਸ ਹੈ ਕਿ ਸੱਚਾਈ ਦੀ ਜਿੱਤ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਕੇਂਦਰੀ ਏਜੰਸੀਆਂ ਦੀ ਕਾਰਵਾਈ ਲਗਾਤਾਰ ਜਾਰੀ ਹੈ। ਪਿਛਲੇ ਦਿਨੀ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ਵੀ ਛਾਪੇਮਾਰੀ ਹੋਈ ਸੀ।
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਵਲੋਂ ਛਾਪੇਮਾਰੀ, ਸੰਜੀਵ ਅਰੋੜਾ ਨੇ ਕਿਹਾ : ਸੱਚਾਈ ਦੀ ਜਿੱਤ ਹੋਵੇਗੀ
- ਪੰਜਾਬ
- Posted On


