ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ
ਚੰਡੀਗੜ੍ਹ/ਬਿਊਰੋ ਨਿਊਜ਼
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਅਗਾਮੀ ਸਿਆਸੀ ਸਮੀਕਰਨਾਂ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਸਵਾਲ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਆਪਣੀਆਂ ਨਾਕਾਮੀਆਂ ਵੱਲ ਵੀ ਧਿਆਨ ਦੇਣ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰ ਪਿਛਲੇ ਦਿਨੀਂ ਭਾਜਪਾ ਵਿਚ ਚਲੇ ਗਏ ਸਨ ਅਤੇ ਹੁਣ ‘ਆਪ’ ਦੇ ਕਈ ਵਿਧਾਇਕਾਂ ਦੇ ਵੀ ਭਾਜਪਾ ਵਿਚ ਜਾਣ ਵਾਲੇ ਚਰਚੇ ਚੱਲ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋ ਤਿਹਾਈ ਸੰਸਦ ਮੈਂਬਰਾਂ ਨੇ ਦੁਖੀ ਹੋ ਕੇ ਪਾਰਟੀ ਛੱਡੀ ਹੈ ਅਤੇ ਉਹ ਭਾਜਪਾ ਵਿਚ ਸ਼ਾਮਲ ਹੋਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਾਰਟੀ ਵਿਚ ਮਚੀ ਹਲਚਲ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ।
ਆਪਣੀਆਂ ਕਮੀਆਂ ’ਤੇ ਧਿਆਨ ਦੇਣ ਕੇਜਰੀਵਾਲ ਅਤੇ ਭਗਵੰਤ ਮਾਨ
- ਪੰਜਾਬ
- Posted On


