Sunday, 17 May 2026

ਪੰਜਾਬ ਸਰਕਾਰ ਦੀਆਂ ਨੌਕਰੀਆਂ ਵਿਚ ਅਗਨੀਵੀਰਾਂ ਨੂੰ ਮਿਲੇਗਾ ਰਾਖਵਾਂਕਰਨ - ਭਗਵੰਤ ਮਾਨ ਸਰਕਾਰ ਨੇ ਲਿਆ ਅਹਿਮ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਾਰਤ ਦੀ ਅਗਨੀਪਥ ਸਕੀਮ ਤਹਿਤ ਫੌਜ ਵਿਚ ਸੇਵਾ ਪੂਰੀ ਕਰ ਕੇ ਪਰਤਣ ਵਾਲੇ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ’ਚ ਰਾਖਵਾਂਕਰਨ ਦੇਣ ਦਾ ਅਹਿਮ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ’ਤੇ ਆਧਾਰਿਤ ਉੱਚ ਪੱਧਰੀ ਕਮੇਟੀ ਬਣਾਈ ਹੈ। ਕਮੇਟੀ ਵਿਚ ਕਈ ਤਜ਼ਰਬੇਕਾਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਸਰਕਾਰ ਦੀ ਯੋਜਨਾ ਅਨੁਸਾਰ ਇਨ੍ਹਾਂ ਹੁਨਰਮੰਦ ਨੌਜਵਾਨਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ (ਫਾਇਰ ਬਿ੍ਰਗੇਡ), ਜੇਲ੍ਹ ਵਿਭਾਗ, ਹੋਮ ਗਾਰਡ ਅਤੇ ਪੈਸਕੋ ਵਰਗੇ ਅਹਿਮ ਸਰਕਾਰੀ ਅਦਾਰਿਆਂ ਵਿਚ ਤਾਇਨਾਤ ਕੀਤਾ ਜਾਵੇਗਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.