Sunday, 17 May 2026

ਮੁੜ ਵਿਵਾਦਾਂ ’ਚ ਘਿਰੇ ਫਿਲਮ ਅਦਾਕਾਰ ਯੋਗਰਾਜ ਸਿੰਘ - ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਗੰਭੀਰ ਨੋਟਿਸ

ਮੁਹਾਲੀ/ਬਿਊਰੋ ਨਿਊਜ਼
ਪੰਜਾਬੀ ਫਿਲਮਾਂ ਦੇ ਪ੍ਰਮੁੱਖ ਅਦਾਕਾਰ ਯੋਗਰਾਜ ਸਿੰਘ ਫਿਰ ਤੋਂ ਵਿਵਾਦਾਂ ਵਿਚ ਘਿਰ ਗਏ ਹਨ। ਇਕ ਵੈਬ ਸੀਰੀਜ਼ ਵਿੱਚ ਯੋਗਰਾਜ ਵੱਲੋਂ ਮਹਿਲਾਵਾਂ ਪ੍ਰਤੀ ਕੀਤੀ ਗਈ ਅਪਮਾਨ ਜਨਕ ਟਿੱਪਣੀ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ।  ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਕਾਰ ਯੋਗਰਾਜ ਦੇ ਖਿਲਾਫ ਐਫ.ਆਈ.ਆਰ ਦਰਜ ਕਰਨ ਦੀ ਗੱਲ ਕਹੀ ਹੈ। ਚੇਅਰਪਰਸਨ ਨੇ ਕਿਹਾ ਕਿ ਯੋਗਰਾਜ ਨੇ ਪੈਸੇ ਕਮਾਉਣ ਲਈ ਮਹਿਲਾਵਾਂ ਦਾ ਅਪਮਾਨ ਕੀਤਾ ਹੈ, ਜੋ ਬਰਦਾਸ਼ਤ ਯੋਗ ਨਹੀਂ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਇਕ ਵਕੀਲ ਨੇ ਚੰਡੀਗੜ੍ਹ ਪੁਲਿਸ ਅਤੇ ਮੁਹਾਲੀ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫਤਰ ਵਿੱਚ ਯੋਗਰਾਜ ਦੇ ਖਿਲਾਫ ਸ਼ਿਕਾਇਤ ਦੇ ਕੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਦੌਰਾਨ ਪਟਿਆਲਾ ਦੇ ਇਕ ਵਕੀਲ ਵੱਲੋਂ ਵੀ ਯੋਗਰਾਜ ਨੂੰ ਕਾਨੂੰਨੀ ਨੋਟਿਸ ਭੇਜਣ ਬਾਰੇ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਸਿਰਫ ਯੋਗਰਾਜ ਦੇ ਖਿਲਾਫ ਹੀ ਨਹੀਂ ਸਗੋਂ ਵੈਬ ਸੀਰੀਜ਼ ਬਣਾਉਣ ਵਾਲੇ ਪੋ੍ਰਡਿਊਸਰ ਅਤੇ ਡਾਇਰੈਕਟਰ ਖਿਲਾਫ ਵੀ ਕੇਸ ਦਰਜ ਹੋਣਾ ਚਾਹੀਦਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.