Tuesday, 16 June 2026

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਚੰਡੀਗੜ੍ਹ :  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ।
ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ 'ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ।
ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਨਮੂਨੇ ਲੈ ਕੇ ਅਤੇ ਉਨ੍ਹਾਂ ਦੀ ਜਾਂਚ ਕਰਵਾ ਕੇ 2 ਜੁਲਾਈ 2026 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.