Thursday, 18 June 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ

ਕੇਵਲ ਢਿੱਲੋਂ ਨੇ ਕਿਹਾ : ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਭਾਜਪਾ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦੋਵਾਂ ਭਾਜਪਾ ਆਗੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਵਾਂਗ ਹੀ ਭਾਜਪਾ ਦੀ ਸਰਕਾਰ ਸਥਾਪਿਤ ਕਰਨਗੇ, ਜਿਸ ਵਿਚ ਸਾਰਿਆਂ ਦੇ ਬਰਾਬਰ ਹੱਕ ਹੋਣਗੇ। ਕੇਵਲ ਢਿੱਲੋਂ ਨੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨਾਲ ਚੋਣ ਗਠਜੋੜ ਦੀ ਗੱਲ ਨੂੰ ਨਕਾਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣੇ ਦਮ ’ਤੇ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਦੱਸਿਆ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਉਨ੍ਹਾਂ ਵਲੋਂ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਭੇਜਿਆ ਜਾਵੇਗਾ, ਜਿਸ ਰਾਹੀਂ ਉਨ੍ਹਾਂ ਨੂੰ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਲਈ ਯਤਨ ਕਰਨ ਵਾਸਤੇ ਅਪੀਲ ਕੀਤੀ ਜਾਵੇਗੀ। ਇਨ੍ਹਾਂ ਭਾਜਪਾ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਵੀ ਕੀਤੀ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.