Friday, 19 June 2026

ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੂਨ ਨੂੰ ਸੱਦੀ ਕੈਬਨਿਟ ਮੀਟਿੰਗ - ਕਈ ਅਹਿਮ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਂਦੀ 22 ਜੂਨ ਦਿਨ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾ ਲਈ ਹੈ। ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਣ ਵਾਲੀ ਇਸ ਮੀਟਿੰਗ ਬਾਰੇ ਭਾਵੇਂ ਕਿ ਅਜੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਮੰਤਰੀਆਂ ਨੂੰ ਇਸ ਸਬੰਧੀ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਮਝਿਆ ਜਾਂਦਾ ਹੈ ਕਿ ਮੀਟਿੰਗ ’ਚ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਹ ਵੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਬਾਰੇ ਰਸਮੀ ਤੌਰ ’ਤੇ ਪੱਤਰ ਭੇਜ ਦਿੱਤਾ ਹੈ। ਸਮਝਿਆ ਜਾਂਦਾ ਹੈ ਕਿ ਮੀਟਿੰਗ ਵਿੱਚ ਇਸ ਮੁੱਦੇ ’ਤੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.