Friday, 19 June 2026

ਪੰਜਾਬ ਦੇ ਦਰਿਆਈ ਪਾਣੀਆਂ ’ਤੇ ਕੇਂਦਰ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ : ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼  
ਚੰਡੀਗੜ੍ਹ ਵਿਚ ਅੱਜ ਸ਼ੁੱਕਰਵਾਰ ਨੂੰ ਲੋਕ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ 35 ਮੈਂਬਰੀ ਵਫਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਿਸਾਨੀ ਮੰਗਾਂ ਦੇ ਨਾਲ-ਨਾਲ ਪੰਜਾਬ ਦੇ ਹੋਰ ਭੱਖਦੇ ਮੁੱਦਿਆਂ ’ਤੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਵਫ਼ਦ ਵਿਚ ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰਜਿੰਦਰ ਸਿੰਘ ਪਟਿਆਲਾ ਅਤੇ ਸਤਨਾਮ ਸਿੰਘ ਅਜਨਾਲਾ ਸਣੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ। ਰਾਜਪਾਲ ਨਾਲ ਮੁਲਾਕਾਤ ਕਰਨ ਉਪਰੰਤ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਿਸਾਨੀ ਮੁੱਦਿਆਂ ਨੂੰ ਰਾਜਪਾਲ ਦੇ ਸਨਮੁਖ ਰੱਖਿਆ ਗਿਆ ਹੈ। ਇਸੇ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿਚ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਕੇਂਦਰ ਦੀ ਦਖ਼ਲਅੰਦਾਜ਼ੀ ਸਵੀਕਾਰ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਨਾ ਖੇਤੀ ਯੋਗ ਰਿਹਾ ਹੈ ਅਤੇ ਨਾ ਹੀ ਪੀਣ ਯੋਗ ਰਿਹਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਅਨੇਕਾਂ ਬਿਮਾਰੀਆਂ ਤੋਂ ਦਿਨੋ ਦਿਨ ਪੀੜਤ ਹੁੰਦੇ ਜਾ ਰਹੇ ਹਨ। ਇਸੇ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੂੰ ਸਿਰਫ ਦੋ ਫਸਲਾਂ ’ਤੇ ਹੀ ਐਮ.ਐਸ.ਪੀ ਦਿੱਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 23 ਫਸਲਾਂ ਦੇ ਉੱਤੇ ਐਮ.ਐਸ.ਪੀ ਦੇਣ ਦੇ ਲਈ ਸਰਕਾਰ ਤੁਰੰਤ ਉਪਰਾਲੇ ਕਰੇ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.