Monday, 22 June 2026

 ਆਮ ਆਦਮੀ ਪਾਰਟੀ ਨਾਲੋਂ ਤੋੜ-ਵਿਛੋੜੇ ਤੋਂ ਬਾਅਦ ਰਾਘਵ ਚੱਢਾ ਪਹਿਲੀ ਵਾਰ ਪੁੱਜੇ ਪੰਜਾਬ- ਭਾਜਪਾ ਆਗੂਆਂ ਨੇ ਕੀਤਾ ਨਿੱਘਾ ਸਵਾਗਤ

ਲੁਧਿਆਣਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਸੋਮਵਾਰ ਨੂੰ ਪਹਿਲੀ ਵਾਰ ਪੰਜਾਬ ਪੁੱਜੇ ਹਨ। ਰਾਘਵ ਚੱਢਾ ਦਾ ਪੰਜਾਬ ਪਹੁੰਚਣ ’ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ, ਸੰਦੀਪ ਜਾਖੜ, ਤੀਕਸ਼ਨ ਸੂਦ, ਅਸ਼ਵਨੀ ਸ਼ੇਖੜੀ ਅਤੇ ਪੰਜਾਬ ਭਾਜਪਾ ਦੇ ਹੋਰ ਕਈ ਆਗੂਆਂ ਨੇ ਨਿੱਘਾ ਸਵਾਗਤ ਕੀਤਾ ਹੈ। ਇਸੇ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਵੀ ਰਾਘਵ ਚੱਢਾ ਨੇ ਲੁਧਿਆਣਾ ਵਿਚ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੌਰਾਨ ਨਿਤਿਨ ਨਬੀਨ ਨੇ ਰਾਘਵ ਚੱਢਾ ਕੋਲੋਂ ਪੰਜਾਬ ਦੀਆਂ ਅਗਾਮੀ ਚੋਣਾਂ ਸਬੰਧੀ ਫੀਡਬੈਕ ਲਈ ਹੈ। ਜ਼ਿਕਰਯੋਗ ਹੈ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਲਈ ਰਾਘਵ ਚੱਢਾ ਨੇ ਮੁੱਖ ਰਣਨੀਤੀਕਾਰ ਵਜੋਂ ਭੂਮਿਕਾ ਨਿਭਾਈ ਸੀ। ਰਾਘਵ ਚੱਢਾ ਦੀ ਇਸ ਪੰਜਾਬ ਫੇਰੀ ਅਤੇ ਉਨ੍ਹਾਂ ਦੀਆਂ ਅਗਲੀਆਂ ਸਿਆਸੀ ਸਰਗਰਮੀਆਂ ’ਤੇ ਸੂਬੇ ਦੇ ਲੋਕਾਂ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਦੀਆਂ ਨਜ਼ਰਾਂ ਲਗਾਤਾਰ ਟਿਕੀਆਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਸਣੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 6 ਰਾਜ ਸਭਾ ਮੈਂਬਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.